ਵਿਸ਼ਵ ਵਾਤਾਵਰਨ ਦਿਵਸ ਮੌਕੇ ਤੇ ਗੁਰਦਾਸਪੁਰ ਕੋਰਟ ਕੰਪਲੈਕਸ ਵਿਚ ਸਾਰੇ ਜੱਜਾਂ ਨੇ ਵੱਖ ਵੱਖ ਤਰ੍ਹਾਂ ਦੇ ਪੌਦੇ ਲਗਾ ਕੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਦਾ ਦਿੱਤਾ ਸੰਦੇਸ਼
ਜ਼ਿਲਾ ਗੁਰਦਾਸਪੁਰ ਕੋਰਟ ਕੰਪਲੈਕਸ ਵਿੱਚ ਸ਼੍ਰੀਮਤੀ ਰਮੇਸ਼ ਕੁਮਾਰੀ ਮਾਨਯੋਗ ਜ਼ਿਲਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਟੀ ਗੁਰਦਾਸਪੁਰ ਜੀ ਦੀ ਰਹਿਨੁਮਾਈ ਹੇਠ ਮਾਣਯੋਗ ਅਦਾਲਤਾਂ ਦੇ ਸਾਰੇ ਜੱਜਾਂ ਨੇ ਵਿਸ਼ਵ ਵਾਤਾਵਰਣ ਦਿਵਸ ਮਨਾਉਂਦਿਆਂ ਹੋਇਆਂ ਗੁਰਦਾਸਪੁਰ ਕੋਰਟ ਕੰਪਲੈਕਸ ਵਿਖੇ ਪੌਦੇ ਲਗਾਏ, ਅਤੇ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਦਾ ਸੰਦੇਸ਼ ਦਿੱਤਾ,
ਇਸ ਮੌਕੇ ਤੇ ਸ਼੍ਰੀਮਤੀ ਰਮੇਸ਼ ਕੁਮਾਰੀ ਮਾਨਯੋਗ ਜ਼ਿਲ੍ਹਾ ਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ, ਸਿਵਲ ਜੱਜ ਮੈਡਮ ਨਵਦੀਪ ਕੌਰ ਗਿੱਲ ਸੀ ਜ਼ੀ ਐਮ ਕੰਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ, ਸ੍ਰੀ ਜਸਵਿੰਦਰ ਸਿੰਘ ਅਤੇ ਸ਼੍ਰੀ ਅਜੀਤਪਾਲ ਸਿੰਘ ਅਡੀਸ਼ਨਲ ਸੈਸ਼ਨ ਜੱਜ, ਮੈਡਮ ਜਸਵੀਰ ਕੌਰ ਪ੍ਰਿੰਸੀਪਲ ਜੱਜ ਫੈਮਲੀ ਕੋਰਟ, ਸ੍ਰੀ ਮਦਨ ਲਾਲ ਸਿਵਲ ਜੱਜ ਸੀਨੀਅਰ ਡਵੀਜ਼ਨ, ਸ੍ਰੀ ਰਛਪਾਲ ਸਿੰਘ ਚੀਫ਼ ਜੁਡੀਸ਼ਲ ਮੈਜਿਸਟਰੇਟ , ਮਿਸ ਸੁਮਿਤ ਸਬਰਵਾਲ ਅਡੀਸਨਲ ਸਿਵਲ ਜੱਜ ਸੀਨੀਅਰ ਡਵੀਜਨ ਗੁਰਦਾਸਪੁਰ, ਨਾਲ ਹੋਰ ਕਈ ਜੱਜਾਂ ਨੇ ਕੋਰਟ ਕੰਪਲੈਕਸ ਗੁਰਦਾਸਪੁਰ ਵਿੱਚ ਵੱਖ-ਵੱਖ ਤਰ੍ਹਾਂ ਦੇ ਪੌਦੇ ਲਗਾ ਕੇ ਵਾਤਾਵਰਣ ਦਿਵਸ ਮਨਾਇਆ, ਅਤੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਦਾ ਸੰਦੇਸ਼ ਦਿੱਤਾ।
ਇਸ ਮੌਕੇ ਤੇ ਬੋਲਦੇ ਹੋਏ ਸ੍ਰੀਮਤੀ ਰਮੇਸ਼ ਕੁਮਾਰੀ ਜਿਲਾ ਸ਼ੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਨੇ ਕਿਹਾ ਕਿ ਵਾਤਾਵਰਨ ਦਿਵਸ ਇਕ ਐਸਾ ਦਿਨ ਹੈ ਜੋ ਧਰਤੀ ਦੇ ਵਾਤਾਵਰਨ ਪ੍ਰਤੀ ਜਾਗਰੂਕਤਾ ਨੂੰ ਉਤਸਾਹਿਤ ਕਰਦਾ ਹੈ, ਵਾਤਾਵਰਨ ਦੀ ਸੁਰੱਖਿਆ ਲਈ ਕੀਤੇ ਜਾਣ ਵਾਲੇ ਯਤਨਾਂ ਅਤੇ ਵਿਚਾਰਾਂ ਨੂੰ ਅਮਲ ਵਿੱਚ ਲਿਆਉਣ ਲਈ ਇਹ ਦਿਨ ਮਨਾਇਆ ਜਾਂਦਾ ਹੈ, ਜਿਸ ਨੂੰ ਵਾਤਾਵਰਨ ਦਿਵਸ ਕਹਿ ਜਾਂਦਾ ਹੈ,
ਉਨ੍ਹਾਂ ਨੇ ਕਿਹਾ ਕਿ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਕਰੋਨਾ ਮਹਾਮਾਰੀ ਨੂੰ ਜੜ ਤੋ ਤੋਂ ਖਤਮ ਕਰਨ ਲਈ, ਸਾਨੂੰ ਜ਼ਿਆਦਾ ਤੋਂ ਜ਼ਿਆਦਾ ਪੌਦੇ ਲਗਾਣੇ ਚਾਹੀਦੇ ਹਨ ਤਾਂ ਕੀ ਸਾਡਾ ਵਾਤਾਵਰਨ ਸਾਫ਼-ਸੁਥਰਾ ਰਹਿ ਸਕੇ, ਅਤੇ ਅਸੀਂ ਉਹਨਾਂ ਵਰਗੀ ਭੈੜੀ ਬਿਮਾਰੀ ਤੋਂ ਬਚ ਸਕੀਏ,
ਉਥੇ ਉਨ੍ਹਾਂ ਨੇ ਕਿਹਾ ਕਿ ਵਾਤਾਵਰਣ ਦਿਵਸ ਦੀ ਮਹੱਤਤਾ ਇਸ ਲਈ ਵੀ ਵਧਦੀ ਜਾ ਰਹੀ ਹੈ ਕਿਉਂਕਿ ਇੰਡਸਟਰੀ ਅਤੇ ਲਗਾਤਾਰ ਵਧਣ ਕਾਰਨ, ਅਤੇ ਸੜਕਾਂ ਉਪਰ ਵਿਕਲ ਵਧਣ ਕਾਰਨ ਲਗਾਤਾਰ ਵਾਤਾਵਰਣ ਅਸ਼ੁੱਧ ਹੋਈ ਜਾ ਰਿਹਾ ਹੈ ਜਿਸ ਕਾਰਨ ਸਾਨੂੰ ਵਾਤਾਵਰਨ ਨੂੰ ਬਚਾਉਣ ਲਈ ਅੱਗੇ ਵਧ ਕੇ ਵੱਧ ਚਾਹੀਦੇ ਹਨ ਅਤੇ ਲੋਕਾਂ ਨੂੰ ਵੀ ਵਾਤਾਵਰਨ ਸਾਫ਼-ਸੁਥਰਾ ਰੱਖਣ ਲਈ ਪ੍ਰੇਰਨਾ ਦੇਣੀ ਚਾਹੀਦੀ ਹੈ
ਸ਼੍ਰੀਮਤੀ ਰਮੇਸ਼ ਕੁਮਾਰੀ ਮਾਨਯੋਗ ਜ਼ਿਲਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਟੀ ਗੁਰਦਾਸਪੁਰ