ਜਿੱਥੇ ਇੱਕ ਪਾਸੇ ਕੋਰੋਨਾ ਮਹਾਂਮਾਰੀ ਫੈਲ ਰਹੀ ਅਤੇ ਕੋਰੋਨਾ ਦੇ ਬਚਾਅ ਲਈ ਹਰ ਇਕ ਵਰਗ ਦਾ ਆਦਮੀ ਹੁਣ ਕੋਰੋਨਾ ਵੈਕਸੀਨ ਦਾ ਟੀਕਾਕਰਨ ਲਗਵਾ ਰਿਹਾ ਹੈ ਅਤੇ ਦੂਜੇ ਪਾਸੇ ਰਾਜਨੀਤਕ ਪਾਰਟੀਆਂ ਵੱਲੋਂ ਵੀ ਹੁਣ ਕੈਂਪ ਲਗਾ ਕੇ ਆਪਣੇ ਰਾਜਨੀਤਿਕ ਰੋਟੀਆਂ ਸੇਕੀਆਂ ਜਾ ਰਹੀਆਂ ਜਿਸ ਦੇ ਚਲਦੇ ਭਾਜਪਾ ਵੱਲੋਂ ਅੰਮ੍ਰਿਤਸਰ ਛੇਹਰਟਾ ਰੋਡ ਸਥਿਤ ਇਕ ਹੋਟਲ ਵਿਚ ਕੋਰੋਨਾ ਵੈਕਸਿਨ ਦਾ ਕੈਂਪ ਵੀਕੈਂਡ ਦੇ ਲਾਕਡਾਊਨ ਦੌਰਾਨ ਲਗਾਇਆ ਗਿਆ ਜਿਸ ਵਿੱਚ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਪਹੁੰਚੇ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਮਾਂ ਰਾਜਨੀਤੀ ਕਰਨ ਦਾ ਨਹੀਂ ਹੈ ਸਗੋਂ ਹਰੇਕ ਵਰਗ ਦੇ ਆਦਮੀ ਨੂੰ ਇੱਕ ਪਲੇਟਫਾਰਮ ਤੇ ਆ ਕੇ ਕੋਰੋਨਾ ਵੈਕਸੀਨ ਦਾ ਟੀਕਾਕਰਨ ਲਗਵਾਉਣਾ ਚਾਹੀਦਾ ਹੈ ਤਾਂ ਜੋ ਕੋਰੋਨਾ ਮਹਾਂਮਾਰੀ ਨੂੰ ਜਡ਼੍ਹ ਤੋਂ ਖਤਮ ਕੀਤਾ ਜਾ ਸਕੇ
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਬੀਤੇ ਦਿਨੀਂ ਅੰਮ੍ਰਿਤਸਰ ਚ ਪ੍ਰੈੱਸ ਵਾਰਤਾ ਕਰ ਕੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਸਨ ਕਿ ਕਿਸੇ ਵੀ ਰਾਜਨੀਤਿਕ ਪਾਰਟੀ ਵੱਲੋਂ ਕੋਰੋਨਾ ਵੈਕਸੀਨ ਦਾ ਟੀਕਾਕਰਨ ਦਾ ਕੈਂਪ ਨਹੀਂ ਲਗਾਇਆ ਜਾਵੇਗਾ ਲੇਕਿਨ ਫਿਰ ਵੀ ਰਾਜਨੀਤਕ ਪਾਰਟੀਆਂ ਵੱਲੋਂ ਕੋਰੋਨਾ ਵੈਕਸੀਨ ਦੇ ਟੀਕਾਕਰਨ ਦੇ ਕੈਂਪ ਲਗਾ ਕੇ ਰਾਜਨੀਤਿਕ ਰੋਟੀਆਂ ਸੇਕੀਆਂ ਜਾ ਰਹੀਆਂ ਦੂਜੇ ਪਾਸੇ ਦੇਸ਼ ਦੇ ਪ੍ਰਧਾਨਮੰਤਰੀ ਮਾਣਯੋਗ ਨਰਿੰਦਰ ਮੋਦੀ ਵੱਲੋਂ ਵੀ ਲੋਕਾਂ ਅੱਗੇ ਅੱਖਾਂ ਨਮ ਕਰ ਕੇ ਅਪੀਲ ਕੀਤੀ ਗਈ ਸੀ ਕਿ ਸੋਸ਼ਲ ਡਿਸਟੈਂਸ ਬਰਕਰਾਰ ਰੱਖਿਆ ਜਾਵੇ ਲੇਕਿਨ ਅੰਮ੍ਰਿਤਸਰ ਵਿੱਚ ਭਾਜਪਾ ਦੇ ਹੀ ਨੇਤਾ ਵੱਲੋਂ ਵੈਕਸੀਨ ਟੀਕਾਕਰਨ ਦੇ ਕੈਂਪ ਦੌਰਾਨ ਸੋਸ਼ਲ ਡਿਸਟੈਂਸ ਦਾ ਕੋਈ ਵੀ ਧਿਆਨ ਨਹੀਂ ਰੱਖਿਆ ਗਿਆ