ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕਾਲੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਫੂਕ ਕੇ ਕੀਤਾ ਗਿਆ ਵਿਰੋਧ ਪ੍ਰਦਰਸ਼ਨ ਅੱਜ ਸੰਯੁਕਤ ਮੋਰਚੇ ਦੀ ਕਾਲ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਤਿੰਨੋਂ ਕਾਲੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ ,ਜਿਸ ਵਿੱਚ ਮਹਿਲਾਵਾਂ ਨੇ ਵੀ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਪਿਛਲੇ ਛੇ ਮਹੀਨਿਆਂ ਤੋਂ ਦਿੱਲੀ ਦੇ ਬਾਰਡਰ ਤੇ ਬੈਠੇ ਹਨ ਅਤੇ ਲਗਾਤਾਰ ਮੀਂਹ ਹਨ੍ਹੇਰੀ, ਤੂਫਾਨ ਆਦਿ ਦਾ ਸਾਹਮਣਾ ਕਰ ਰਹੇ ਜਿਸ ਵਿੱਚ ਉਨ੍ਹਾਂ ਦਾ ਬਹੁਤ ਨੁਕਸਾਨ ਵੀ ਹੋਇਆ ਹੈ ,ਪਰ ਫੇਰ ਵੀ ਕਿਸਾਨਾਂ ਦੇ ਹੌਸਲੇ ਬੁਲੰਦ ਹਨ ਤੇ ਉਹ ਪਿੱਛੇ ਮੁੜਨ ਵਾਲੇ ਨਹੀਂ ਉਨ੍ਹਾਂ ਨੇ ਕਿਹਾ ਕਿ ਅਸੀਂ ਤਿੰਨੋਂ ਕਾਲੇ ਖੇਤੀ ਕਾਨੂੰਨ ਰੱਦ ਕਰਾ ਕੇ ਹੀ ਵਾਪਸ ਆਵਾਂਗੇ
ਭਾਜਪਾ ਆਗੂ ਹਰਜੀਤ ਗਰੇਵਾਲ ਵੱਲੋਂ ਕਿਸਾਨਾਂ ਦੇ ਖ਼ਿਲਾਫ਼ ਬੋਲੇ ਜਾਣ ਤੇ ਕਿਸਾਨ ਆਗੂਆਂ ਨੇ ਕਿਹਾ ਕਿ ਹਰਜੀਤ ਗਰੇਵਾਲ ਭਾਜਪਾ ਦੀ ਇਕ ਕਠਪੁਤਲੀ ਬਣ ਕੇ ਰਹਿ ਗਿਆ ਹੈ ,ਉਸ ਨੂੰ ਲੱਗਦਾ ਹੈ ਜਿੰਨਾ ਉਹ ਕਿਸਾਨਾਂ ਦੇ ਖਿਲਾਫ਼ ਬੋਲੇਗਾ ਉਨ੍ਹਾਂ ਹੀ ਉਸ ਨੂੰ ਵੱਡਾ ਅਹੁਦਾ ਮਿਲੇਗਾ
ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਪੱਛਮੀ ਬੰਗਾਲ ਵਿਚ ਭਾਜਪਾ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਉਸ ਨੂੰ ਦੇਖਦੇ ਹੋਏ ਆਉਣ ਵਾਲੇ ਸਮੇਂ ਵਿੱਚ ਜਿਹੜੀ ਜਿਹੜੀ ਸਟੇਟ ਵਿੱਚ ਵੀ ਇਲੈਕਸ਼ਨ ਹੋਵੇਗੀ ਉੱਥੇ ਜਾ ਕੇ ਭਾਜਪਾ ਦਾ ਵਿਰੋਧ ਕੀਤਾ ਜਾਏਗਾ ,, ਉਨ੍ਹਾਂ ਨੇ ਕਿਹਾ ਕਿ ਮੋਦੀ ਵੱਲੋਂ ਇੱਕ ਤਾਨਾਸ਼ਾਹੀ ਰਵੱਈਆ ਅਪਣਾਇਆ ਜਾ ਰਿਹਾ ਅਤੇ ਏਸੀ ਇਸ ਤਾਨਾਸ਼ਾਹੀ ਰਵੱਈਆ ਨੂੰ ਭੰਨ ਕੇ ਹਟਾਂਗੇ ਅਤੇ ਤਿੰਨੋਂ ਕਾਲੇ ਕਾਨੂੰਨ ਨੂੰ ਵਾਪਿਸ ਕਰਾ ਕੇ ਹੀ ਵਾਪਸ ਆਵਾਂਗੇ..