Residents of Maqboolpura residential area of Amritsar protested against the open liquor contract

0
454

ਅੰਮ੍ਰਿਤਸਰ ਮਕਬੂਲਪੁਰਾ ਰਿਹਾਇਸ਼ੀ ਇਲਾਕੇ ਚ ਖੁੱਲ੍ਹਿਆ ਸ਼ਰਾਬ ਦਾ ਠੇਕਾ ਇਲਾਕਾ ਵਾਸੀਆਂ ਨੇ ਕੀਤਾ ਵਿਰੋਧ ਸਿੱਖ ਜਥੇਬੰਦੀਆਂ ਨੇ ਧਰਨਾ ਲਗਾ ਕੇ ਕਰਵਾਇਆ ਠੇਕਾ ਬੰਦ ਤੇ ਪੁਲੀਸ ਨੂੰ ਸੌਂਪੀਆਂ ਠੇਕੇ ਦੀਆਂ ਚਾਬੀਆਂ

ਇਕ ਪਾਸੇ ਪੰਜਾਬ ਸਰਕਾਰ ਵੱਲੋਂ ਵਾਅਦਾ ਕੀਤਾ ਗਿਆ ਸੀ ਕਿ ਕਾਂਗਰਸ ਸਰਕਾਰ ਸੱਤਾ ਚ ਆਉਣ ਤੋਂ ਬਾਅਦ ਨਸ਼ੇ ਦਾ ਲੱਕ ਤੋੜਿਆ ਜਾਏਗਾ ਦੂਜੇ ਪਾਸੇ ਧੜੱਲੇ ਨਾਲ ਅੰਮ੍ਰਿਤਸਰ ਸ਼ਹਿਰ ਵਿਚ ਰਿਹਾਇਸ਼ੀ ਇਲਾਕਿਆਂ ਵਿੱਚ ਸ਼ਰਾਬ ਦੇ ਠੇਕੇ ਖੋਲ੍ਹਣ ਦਾ ਸਿਲਸਿਲਾ ਜਾਰੀ ਹੈ ਜਿਸ ਦੇ ਚੱਲਦੇ ਅੰਮ੍ਰਿਤਸਰ ਦੇ ਮਕਬੂਲਪੁਰਾ ਰਿਹਾਇਸ਼ੀ ਇਲਾਕੇ ਵਿੱਚ ਸ਼ਰਾਬ ਦਾ ਠੇਕਾ ਖੁੱਲ੍ਹਿਆ ਅਤੇ ਜਿਸ ਤਰ੍ਹਾਂ ਹੀ ਇਸਦੀ ਖਬਰ ਇਲਾਕਾ ਵਾਸੀਆਂ ਅਤੇ ਸਿੱਖ ਜਥੇਬੰਦੀਆਂ ਨੂੰ ਹੋਈ ਤਾਂ ਉਨ੍ਹਾਂ ਨੇ ਮੌਕੇ ਤੇ ਪਹੁੰਚ ਕੇ ਇਸ ਦਾ ਵਿਰੋਧ ਕੀਤਾ ਅਤੇ ਸ਼ਰਾਬ ਦਾ ਠੇਕਾ ਬੰਦ ਕਰਵਾਇਆ ਉੱਥੇ ਹੀ ਸਿੱਖ ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਅਗਰ ਦੁਬਾਰਾ ਇਹ ਸ਼ਰਾਬ ਦਾ ਠੇਕਾ ਖੋਲ੍ਹਿਆ ਗਿਆ ਤਾਂ ਉਨ੍ਹਾਂ ਵੱਲੋਂ ਇਸ ਦਾ ਕਰੜਾ ਵਿਰੋਧ ਕੀਤਾ ਜਾਵੇਗਾ ਫਿਲਹਾਲ ਉਹਨਾਂ ਵੱਲੋਂ ਇਸ ਠੇਕੇ ਦੀਆਂ ਚਾਬੀਆਂ ਪੁਲਿਸ ਨੂੰ ਸੌਂਪੀਆਂ ਗਈਆਂ ਹਨਦਵਿੰਦਰ ਸਿੰਘ ( ਸੰਤ ਸਿਪਾਹੀ ਗਰੁੱਪ ਲੁਧਿਆਣਾ )

ਦੂਜੇ ਪਾਸੇ ਮੌਕੇ ਤੇ ਪਹੁੰਚੇ ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸ਼ਰਾਬ ਦਾ ਠੇਕਾ ਬੰਦ ਕਰਵਾ ਕੇ ਚਾਬੀਆਂ ਚਾਬੀਆਂ ਆਪਣੇ ਹੱਥ ਵਿੱਚ ਲੈ ਲਿਆ ਅਤੇ ਇਸ ਦੀ ਜਾਣਕਾਰੀ ਉੱਚ ਅਧਿਕਾਰੀਆਂ ਨੂੰ ਦੇ ਦਿੱਤੀ ਹੈ ਅਤੇ ਇਸ ਦੇ ਠੇਕੇ ਦੀ ਪਰਮਿਸ਼ਨ ਚੈੱਕ ਕੀਤੀ ਜਾਏਗੀ ਅਤੇ ਉਸ ਤੋਂ ਬਾਅਦ ਜੋ ਬਣਦੀ ਕਾਰਵਾਈ ਹੋਏਗੀ ਉਹ ਅਮਲ ਚ ਲਿਆਂਦੀ ਜਾਵੇਗੀ  ਕਿਰਪਾਲ ਸਿੰਘ (ਪੁਲਸ ਅਧਿਕਾਰੀ )

LEAVE A REPLY

Please enter your comment!
Please enter your name here